Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਆਪਣੇ ਗੁਆਂਢੀ ਨਾਲ ਪਿਆਰ

ਰਿਸ਼ਤੇ

ਬਾਈਬਲ ਆਪਣੇ ਗੁਆਂਢੀ ਨਾਲ ਪਿਆਰ ਬਾਰੇ ਕੀ ਕਹਿੰਦੀ ਹੈ

ਉਹ 14 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਲੇਵੀ 19:18ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
ਮਰਕੁ 12:31ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।
ਮੱਤੀ 22:39ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
ਯਾਕੂ 2:8ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ।
ਰੋਮ 13:8–10ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ। ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।
ਗਲਾ 5:14ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।
ਗਲਾ 6:2ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
ਮੱਤੀ 7:12ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
ਫਿਲਿੱ 2:4ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
ਇਬਰਾ 13:16ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।
1 ਯੂਹ 3:17–18ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
1 ਪਤ 4:9ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ
1 ਥੱਸ 5:14ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਜੋ ਤੁਸੀਂ ਉਹਨਾਂ ਨੂੰ ਸਮਝਾਓ ਜਿਹੜੇ ਠੀਕ ਚਾਲ ਨਹੀਂ ਚਲਦੇ, ਕਮਜ਼ੋਰ ਦਿਲ ਵਾਲਿਆਂ ਨੂੰ ਹੌਂਸਲਾ ਦੇਵੋ, ਨਿਰਬਲਾਂ ਨੂੰ ਸੰਭਾਲੋ, ਅਤੇ ਸਾਰਿਆਂ ਨਾਲ ਧੀਰਜ ਕਰੋ।
ਕਹਾ 14:21ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ