Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਨਵੀਂ ਸ਼ੁਰੂਆਤ

ਜੀਵਨ ਅਤੇ ਕੰਮ

ਬਾਈਬਲ ਨਵੀਂ ਸ਼ੁਰੂਆਤ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਯਸਾ 43:18–19ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ, ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।
2 ਕੁਰਿੰਥੀ 5:17ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
ਅਫ਼ 4:22–24ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
ਵਿਰ 3:22–24ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ, ਕਿਉਂ ਜੋ ਉਸ ਦੀ ਦਯਾ ਅਟੁੱਟ ਹੈ! ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ, ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ। ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ।
1 ਪਤ 1:3ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
ਰੋਮ 12:1–2ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ। ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਉਪ 3:1ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
ਪਰਕਾਸ਼ 21:5ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।
2 ਕੁਰਿੰਥੀ 4:16–18ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ। ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ। ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।
ਇਬਰਾ 12:1ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ