Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਬੁਢਾਪਾ

ਜੀਵਨ ਅਤੇ ਕੰਮ

ਬਾਈਬਲ ਬੁਢਾਪਾ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਕਹਾ 16:31ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
ਯਸਾ 46:4ਤੁਹਾਡੇ ਬੁਢਾਪੇ ਤੱਕ ਅਤੇ ਧੌਲਿਆਂ ਤੱਕ ਉਹ ਹੀ ਹਾਂ, ਮੈਂ ਤੈਨੂੰ ਬਣਾਇਆ ਹੈ, ਮੈਂ ਹੀ ਤੈਨੂੰ ਚੁੱਕਾਂਗਾ, ਮੈਂ ਉਠਾਵਾਂਗਾ ਅਤੇ ਮੈਂ ਛੁਡਾਵਾਂਗਾ।
ਕਹਾ 20:29ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ, ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ।
ਲੇਵੀ 19:32ਤੁਸੀਂ ਧੌਲਿਆਂ ਵਾਲਿਆਂ ਦੇ ਅੱਗੇ ਉੱਠ ਕੇ ਖੜ੍ਹੇ ਹੋਣਾ ਅਤੇ ਬਜ਼ੁਰਗਾਂ ਦਾ ਆਦਰ ਕਰਨਾ ਅਤੇ ਆਪਣੇ ਪਰਮੇਸ਼ੁਰ ਤੋਂ ਡਰਨਾ। ਮੈਂ ਯਹੋਵਾਹ ਹਾਂ।
2 ਕੁਰਿੰਥੀ 4:16ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।
ਅੱਯੂਬ 12:12ਬਜ਼ੁਰਗਾਂ ਵਿੱਚ ਬੁੱਧੀ ਹੁੰਦੀ ਹੈ, ਅਤੇ ਲੰਮੀ ਉਮਰ ਵਾਲਿਆਂ ਵਿੱਚ ਸਮਝ ਹੈ।
ਜ਼ਬੂ 71:18ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
ਜ਼ਬੂ 71:9ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!
ਜ਼ਬੂ 92:14ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
ਕਹਾ 17:6ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ