ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਬੱਚਿਆਂ ਦੀ ਪਾਲਣਾ
ਰਿਸ਼ਤੇ
ਬਾਈਬਲ ਬੱਚਿਆਂ ਦੀ ਪਾਲਣਾ ਬਾਰੇ ਕੀ ਕਹਿੰਦੀ ਹੈ
ਉਹ 12 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਕਹਾ 22:6
ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।ਅਫ਼ 6:4
ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।1 ਤਿਮ 5:8
ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।ਜ਼ਬੂ 127:3
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,ਕਹਾ 13:24
ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।ਕਹਾ 29:15
ਤਾੜਨਾ ਅਤੇ ਸੋਟੀ ਬੁੱਧ ਦਿੰਦੀਆਂ ਹਨ, ਪਰ ਜਿਹੜਾ ਬਾਲਕ ਬੇਮੁਹਾਰਾ ਛੱਡਿਆ ਜਾਂਦਾ ਹੈ, ਉਹ ਆਪਣੀ ਮਾਂ ਲਈ ਨਮੋਸ਼ੀ ਲਿਆਉਂਦਾ ਹੈ।ਕਹਾ 29:17
ਆਪਣੇ ਪੁੱਤਰ ਨੂੰ ਤਾੜਨਾ ਦੇਹ ਤਾਂ ਉਹ ਤੈਨੂੰ ਸੁੱਖ ਦੇਵੇਗਾ, ਅਤੇ ਉਹ ਤੇਰੇ ਮਨ ਨੂੰ ਨਿਹਾਲ ਕਰੇਗਾ।ਕੁਲੁੱ 3:21
ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ।ਬਿਵ 6:6–7
ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।ਕਹਾ 1:8–9
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ, ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।ਕਹਾ 19:18
ਜਦ ਤੱਕ ਆਸ ਹੈ ਆਪਣੇ ਪੁੱਤਰ ਨੂੰ ਤਾੜਨਾ ਦੇ, ਜਾਣ ਬੁੱਝ ਕੇ ਉਹ ਦੇ ਨਾਸ ਦਾ ਕਾਰਨ ਨਾ ਬਣ।ਕਹਾ 15:5
ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ