Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਧੀਰਜ

ਜੀਵਨ ਅਤੇ ਕੰਮ

ਬਾਈਬਲ ਧੀਰਜ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

1 ਕੁਰਿੰਥੀ 13:4–5ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।
ਰੋਮ 12:12ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।
2 ਪਤ 3:9ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
ਰੋਮ 8:25ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।
ਜ਼ਬੂ 27:14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!
ਕਹਾ 15:1ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
ਜ਼ਬੂ 37:7ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
ਗਲਾ 6:9ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।
ਅਫ਼ 4:2ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!
ਕੁਲੁੱ 3:12ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ