Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਸਤਾਏ ਜਾਣਾ

ਔਖੇ ਸਮੇਂ

ਬਾਈਬਲ ਸਤਾਏ ਜਾਣਾ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਮੱਤੀ 5:10ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
2 ਤਿਮ 3:12ਹਾਂ, ਸੱਭੇ ਜਿਹੜੇ ਮਸੀਹ ਯਿਸੂ ਵਿੱਚ ਭਗਤੀ ਨਾਲ ਉਮਰ ਕੱਟਣੀ ਚਾਹੁੰਦੇ ਹਨ ਸੋ ਸਤਾਏ ਜਾਣਗੇ।
ਯੂਹ 15:18ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।
ਮੱਤੀ 5:44ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
2 ਕੁਰਿੰਥੀ 12:10ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
ਲੂਕਾ 6:22ਧੰਨ ਹੋ ਤੁਸੀਂ ਜਦ ਮਨੁੱਖ ਦੇ ਪੁੱਤਰ ਦੇ ਕਾਰਨ ਮਨੁੱਖ ਤੁਹਾਡੇ ਨਾਲ ਵੈਰ ਰੱਖਣਗੇ ਅਤੇ ਤੁਹਾਨੂੰ ਛੱਡ ਦੇਣਗੇ, ਮੰਦਾ ਆਖਣਗੇ ਅਤੇ ਤੁਹਾਡਾ ਨਾਮ ਬੁਰਾ ਜਾਣ ਕੇ ਕੱਢ ਸੁੱਟਣਗੇ।
1 ਪਤ 4:12–14ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
ਮੱਤੀ 10:22ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।
1 ਪਤ 3:17ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ
1 ਪਤ 3:14ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ