ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਯੋਜਨਾਵਾਂ ਅਤੇ ਭਵਿੱਖ
ਜੀਵਨ ਅਤੇ ਕੰਮ
ਬਾਈਬਲ ਯੋਜਨਾਵਾਂ ਅਤੇ ਭਵਿੱਖ ਬਾਰੇ ਕੀ ਕਹਿੰਦੀ ਹੈ
ਉਹ 14 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਯਿਰ 29:11
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂਕਹਾ 16:9
ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।ਕਹਾ 16:3
ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।ਕਹਾ 19:21
ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ, ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।ਕਹਾ 21:5
ਮਿਹਨਤੀ ਦੀਆਂ ਯੋਜਨਾਵਾਂ ਕੇਵਲ ਲਾਭ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।ਜ਼ਬੂ 37:5
ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।ਕਹਾ 15:22
ਜੇ ਸਲਾਹ ਨਾ ਮਿਲੇ ਤਾਂ ਮਕਸਦ ਰੁਕ ਜਾਂਦੇ ਹਨ, ਪਰ ਜੇ ਸਲਾਹ ਦੇਣ ਵਾਲੇ ਬਹੁਤੇ ਹੋਣ ਤਾਂ ਉਹ ਕਾਇਮ ਹੋ ਜਾਂਦੇ ਹਨ।ਕਹਾ 3:5–6
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।ਲੂਕਾ 14:28
ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?ਯਾਕੂ 4:13–15
ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ। ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ। ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ।ਕਹਾ 27:1
ਭਲਕ ਦੇ ਬਾਰੇ ਸ਼ੇਖੀ ਨਾ ਮਾਰ, ਕਿਉਂ ਜੋ ਤੂੰ ਨਹੀਂ ਜਾਣਦਾ ਭਈ ਇੱਕੋ ਦਿਨ ਵਿੱਚ ਕੀ ਹੋ ਜਾਵੇ।ਯਸਾ 43:18–19
ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ, ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।ਜ਼ਬੂ 20:4
ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।ਕਹਾ 6:6–8
ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ, ਜਿਸ ਦਾ ਨਾ ਕੋਈ ਆਗੂ, ਨਾ ਪ੍ਰਧਾਨ, ਨਾ ਹਾਕਮ ਹੈ, ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ