ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਗਰੀਬਾਂ ਦੀ ਸਹਾਇਤਾ
ਜੀਵਨ ਅਤੇ ਕੰਮ
ਬਾਈਬਲ ਗਰੀਬਾਂ ਦੀ ਸਹਾਇਤਾ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਕਹਾ 19:17
ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।ਕਹਾ 14:31
ਜਿਹੜਾ ਗਰੀਬ ਉੱਤੇ ਹਨੇਰ ਕਰਦਾ ਹੈ, ਉਹ ਆਪਣੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਪਰ ਜਿਹੜਾ ਕੰਗਾਲ ਉੱਤੇ ਦਯਾ ਕਰਦਾ ਹੈ ਉਹ ਉਸ ਦੀ ਮਹਿਮਾ ਕਰਦਾ ਹੈ।1 ਯੂਹ 3:17–18
ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।ਗਲਾ 2:10
ਅਤੇ ਇਹ ਆਖਿਆ ਕੇਵਲ ਅਸੀਂ ਗ਼ਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਯਤਨ ਕੀਤਾ ਸੀ।ਕਹਾ 28:27
ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।ਕਹਾ 22:9
ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।ਲੇਵੀ 25:35
ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ।ਲੂਕਾ 14:12–14
ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ। ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ। ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।ਕਹਾ 31:8–9
ਗੂੰਗਿਆਂ ਦੇ ਲਈ ਆਪਣਾ ਮੂੰਹ ਖੋਲ੍ਹ, ਅਤੇ ਉਹਨਾਂ ਸਭਨਾਂ ਦੇ ਹੱਕ ਲਈ, ਜਿਹੜੇ ਅਨਾਥ ਹਨ। ਆਪਣਾ ਮੂੰਹ ਖੋਲ੍ਹ ਕੇ ਧਰਮ ਦਾ ਨਿਆਂ ਕਰ, ਅਤੇ ਮਸਕੀਨਾਂ ਤੇ ਕੰਗਾਲਾਂ ਦੇ ਹੱਕ ਲਈ ਲੜ।ਰਸੂਲਾਂ 20:35
ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।ਮੱਤੀ 19:21
ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।ਕਹਾ 14:21
ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।ਕਹਾ 29:7
ਧਰਮੀ ਤਾਂ ਗਰੀਬਾਂ ਦੇ ਮੁਕੱਦਮੇ ਉੱਤੇ ਧਿਆਨ ਦਿੰਦਾ ਹੈ, ਪਰ ਦੁਸ਼ਟ ਉਹ ਦੇ ਸਮਝਣ ਦਾ ਗਿਆਨ ਨਹੀਂ ਰੱਖਦਾ।ਯਾਕੂ 2:15–16
ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ। ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ?ਯਸਾ 58:6–7
ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ? ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ