Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਉਸਤਤ ਅਤੇ ਅਰਾਧਨਾ

ਨਿਹਚਾ

ਬਾਈਬਲ ਉਸਤਤ ਅਤੇ ਅਰਾਧਨਾ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਯਸਾ 61:3ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।
ਜ਼ਬੂ 150:6ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!
ਇਬਰਾ 13:15ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
ਯੂਹ 4:24ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।”
ਜ਼ਬੂ 150:2ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!
ਯੂਹ 4:23ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।
ਜ਼ਬੂ 106:1ਹਲਲੂਯਾਹ! ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ!
ਜ਼ਬੂ 99:3ਓਹ ਤੇਰੇ ਵੱਡੇ ਅਤੇ ਭਿਆਨਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।
ਜ਼ਬੂ 71:8ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।
ਜ਼ਬੂ 109:30ਮੈਂ ਆਪਣੇ ਮੂੰਹ ਨਾਲ ਯਹੋਵਾਹ ਦਾ ਬਹੁਤ ਧੰਨਵਾਦ ਕਰਾਂਗਾ, ਅਤੇ ਬਹੁਤਿਆਂ ਦੇ ਵਿੱਚ ਉਹ ਦੀ ਉਸਤਤ ਕਰਾਂਗਾ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ