ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪ੍ਰਾਰਥਨਾ
ਨਿਹਚਾ
ਬਾਈਬਲ ਪ੍ਰਾਰਥਨਾ ਬਾਰੇ ਕੀ ਕਹਿੰਦੀ ਹੈ
ਉਹ 13 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
1 ਥੱਸ 5:17
ਹਰ ਰੋਜ਼ ਪ੍ਰਾਰਥਨਾ ਕਰੋ।ਫਿਲਿੱ 4:6
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।ਯਾਕੂ 5:16
ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।ਯਿਰ 33:3
ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।ਅਫ਼ 6:18
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨਮਿੱਤ ਜਾਗਦੇ ਹੋਏ ਸਾਰਿਆਂ ਸੰਤਾਂ ਲਈ ਬਹੁਤ ਦਲੇਰੀ ਨਾਲ ਬੇਨਤੀ ਕਰਿਆ ਕਰੋ।ਮਰਕੁ 11:24
ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।ਯੂਹ 15:7
“ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਗੱਲਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦੇ ਦਿੱਤਾ ਜਾਵੇਗਾ।”ਰੋਮ 8:26–27
ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ। ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।ਯੂਹ 14:14
ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।”ਯਾਕੂ 1:5
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।ਯਾਕੂ 5:18
ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ।1 ਯੂਹ 5:14
ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।ਯਾਕੂ 5:13
ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਜੇ ਕੋਈ ਅਨੰਦ ਹੈ? ਤਾਂ ਉਹ ਭਜ਼ਨ ਗਾਵੇ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ