ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਘਮੰਡ
ਜੀਵਨ ਅਤੇ ਕੰਮ
ਬਾਈਬਲ ਘਮੰਡ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਫਿਲਿੱ 2:3
ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।ਕਹਾ 8:13
ਯਹੋਵਾਹ ਦਾ ਭੈਅ ਬੁਰਿਆਈ ਤੋਂ ਨਫ਼ਰਤ ਕਰਨਾ ਹੈ, ਘਮੰਡ, ਹੰਕਾਰ ਅਤੇ ਬੁਰੀ ਚਾਲ, ਪੁੱਠੀਆਂ ਸਿੱਧੀਆਂ ਗੱਲਾਂ ਨਾਲ ਵੀ ਮੈਂ ਵੈਰ ਰੱਖਦੀ ਹਾਂ।1 ਸਮੂ 2:3
ਹੰਕਾਰ ਦੀਆਂ ਗੱਲਾਂ ਹੋਰ ਨਾ ਆਖ, ਅਤੇ ਆਕੜ ਦੀ ਗੱਲ ਤੇਰੇ ਮੂੰਹੋਂ ਨਾ ਨਿੱਕਲੇ, ਯਹੋਵਾਹ ਤਾਂ ਗਿਆਨ ਦਾ ਪਰਮੇਸ਼ੁਰ ਹੈ, ਅਤੇ ਉਹ ਕਰਨੀਆਂ ਦੇ ਅਨੁਸਾਰ ਹਿਸਾਬ ਕਰਦਾ ਹੈ।ਕਹਾ 16:18
ਨਾਸ ਤੋਂ ਪਹਿਲਾਂ ਹੰਕਾਰ ਅਤੇ ਡਿੱਗਣ ਤੋਂ ਪਹਿਲਾਂ ਘਮੰਡੀ ਰੂਹ ਆਉਂਦੀ ਹੈ।ਰੋਮ 12:3
ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।ਕਹਾ 16:5
ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।ਯਸਾ 13:11
ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।ਕਹਾ 11:2
ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।ਕਹਾ 29:23
ਆਦਮੀ ਦਾ ਹੰਕਾਰ ਉਹ ਨੂੰ ਨੀਵਾਂ ਕਰੇਗਾ, ਪਰ ਮਨ ਦਾ ਅਧੀਨ ਆਦਰ ਪ੍ਰਾਪਤ ਕਰੇਗਾ।ਕਹਾ 27:2
ਤੇਰੀ ਵਡਿਆਈ ਕੋਈ ਹੋਰ ਭਾਵੇਂ ਕਰੇ ਪਰ ਤੇਰਾ ਆਪਣਾ ਮੂੰਹ ਨਾ ਕਰੇ, ਹਾਂ ਓਪਰਾ ਕਰੇ, ਨਾ ਤੇਰੇ ਬੁੱਲ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ