ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਰੱਖਿਆ
ਔਖੇ ਸਮੇਂ
ਬਾਈਬਲ ਰੱਖਿਆ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਕਹਾ 18:10
ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।ਯਸਾ 54:17
ਹਰੇਕ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰੇਕ ਜੀਭ ਜੋ ਤੇਰੇ ਵਿਰੁੱਧ ਨਿਆਂ ਲਈ ਉੱਠੇ, ਤੂੰ ਉਸ ਨੂੰ ਦੋਸ਼ੀ ਠਹਿਰਾਵੇਂਗੀ - ਇਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਹ ਮੇਰੇ ਕਾਰਨ ਧਰਮੀ ਠਹਿਰਣਗੇ, ਯਹੋਵਾਹ ਦਾ ਵਾਕ ਹੈ।ਯਸਾ 41:10
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।ਜ਼ਬੂ 46:1
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ।ਜ਼ਬੂ 4:8
ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।2 ਥੱਸ 3:3
ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ।ਜ਼ਬੂ 32:7
ਤੂੰ ਮੇਰੇ ਲੁੱਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ। ਸਲਹ।ਬਿਵ 31:6
ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।”ਜ਼ਬੂ 138:7
ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।ਜ਼ਬੂ 34:7
ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ