ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਜੀਵਨ ਦਾ ਮਕਸਦ
ਨਿਹਚਾ
ਬਾਈਬਲ ਜੀਵਨ ਦਾ ਮਕਸਦ ਬਾਰੇ ਕੀ ਕਹਿੰਦੀ ਹੈ
ਉਹ 12 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਰੋਮ 8:28
ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।ਅਫ਼ 2:10
ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!ਉਪ 12:13–14
ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ। ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।ਜ਼ਬੂ 138:8
ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!ਕਹਾ 16:9
ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ, ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।1 ਪਤ 2:9
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆਰੋਮ 12:2
ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।ਯਿਰ 1:5
ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।ਜ਼ਬੂ 20:4
ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ।1 ਕੁਰਿੰਥੀ 10:31
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।ਜ਼ਬੂ 37:5
ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।ਯਸਾ 43:7
ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ