Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਅਰਾਮ ਅਤੇ ਥਕਾਵਟ

ਜੀਵਨ ਅਤੇ ਕੰਮ

ਬਾਈਬਲ ਅਰਾਮ ਅਤੇ ਥਕਾਵਟ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਮੱਤੀ 11:28–30ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ਯਸਾ 40:31ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਯਸਾ 40:29ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
ਯਿਰ 31:25ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤ੍ਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ
ਜ਼ਬੂ 37:7ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
ਯਸਾ 40:28ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
ਜ਼ਬੂ 46:10ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
ਇਬਰਾ 4:9–11ਸੋ ਗੱਲ ਇਹ ਹੈ, ਪਰਮੇਸ਼ੁਰ ਦੀ ਪਰਜਾ ਲਈ ਸਬਤ ਦਾ ਅਰਾਮ ਅਜੇ ਬਾਕੀ ਰਹਿੰਦਾ ਹੈ। ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ। ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।
ਉਤ 2:2ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
ਜ਼ਬੂ 4:8ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ