Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਉਦਾਸੀ ਅਤੇ ਡਿਪਰੈਸ਼ਨ

ਭਾਵਨਾਵਾਂ

ਬਾਈਬਲ ਉਦਾਸੀ ਅਤੇ ਡਿਪਰੈਸ਼ਨ ਬਾਰੇ ਕੀ ਕਹਿੰਦੀ ਹੈ

ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਜੇ ਬਹੁਤ ਔਖਾ ਹੈ, ਤਾਂ ਇਸ ਨਾਲ ਇਕੱਲੇ ਨਾ ਰਹੋ: ਕਿਸੇ ਭਰੋਸੇਮੰਦ ਵਿਅਕਤੀ, ਪਾਦਰੀ ਜਾਂ ਪਾਸਟਰ, ਜਾਂ ਡਾਕਟਰ ਨਾਲ ਗੱਲ ਕਰੋ।

ਜ਼ਬੂ 34:18ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
ਯਾਕੂ 1:2–4ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।
ਫਿਲਿੱ 4:7ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।
ਯਾਕੂ 5:13ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਜੇ ਕੋਈ ਅਨੰਦ ਹੈ? ਤਾਂ ਉਹ ਭਜ਼ਨ ਗਾਵੇ।
ਮੱਤੀ 5:4ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
ਪਰਕਾਸ਼ 21:4ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
2 ਕੁਰਿੰਥੀ 7:6ਤਾਂ ਵੀ ਉਸ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ।
ਜ਼ਬੂ 30:5ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
ਜ਼ਬੂ 55:22ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
ਕਹਾ 12:25ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
ਯੂਹ 14:1ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ।
2 ਕੁਰਿੰਥੀ 1:3–4ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।
ਜ਼ਬੂ 147:3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
ਜ਼ਬੂ 23:4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
2 ਕੁਰਿੰਥੀ 12:9ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ