ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਬਾਈਬਲ
ਨਿਹਚਾ
ਬਾਈਬਲ ਬਾਈਬਲ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
2 ਤਿਮ 3:16
ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।ਇਬਰਾ 4:12
ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।ਰੋਮ 15:4
ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।ਜ਼ਬੂ 119:105
ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ।ਮੱਤੀ 4:4
ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।ਯਹੋਸ਼ੁ 1:8
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।ਜ਼ਬੂ 119:11
ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ, ਤਾਂ ਜੋ ਤੇਰਾ ਪਾਪ ਨਾ ਕਰਾਂ।ਜ਼ਬੂ 119:18
ਮੇਰੀਆਂ ਅੱਖਾਂ ਖੋਲ੍ਹ, ਕਿ ਮੈਂ ਤੇਰੀ ਬਿਵਸਥਾ ਦੀਆਂ ਅਚਰਜ਼ ਗੱਲਾਂ ਨੂੰ ਵੇਖਾਂ!1 ਪਤ 2:2
ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓਕਹਾ 30:5
ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।ਯੂਹ 17:17
ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।ਅੱਯੂਬ 23:12
ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ।ਯਸਾ 55:11
ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।ਮਰਕੁ 13:31
ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।ਰੋਮ 10:17
ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ