Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਰਮੇਸ਼ੁਰ ਦੀ ਖੋਜ

ਨਿਹਚਾ

ਬਾਈਬਲ ਪਰਮੇਸ਼ੁਰ ਦੀ ਖੋਜ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਮੱਤੀ 6:33ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
ਮੱਤੀ 7:7–8ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
ਇਬਰਾ 11:6ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ਅਸੰਭਵ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
ਯਿਰ 29:13ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
1 ਇਤ 16:11ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।
ਕਹਾ 8:17ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ।
ਜ਼ਬੂ 63:1ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ। ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
ਬਿਵ 4:29ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ।
ਜ਼ਬੂ 9:10ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
ਜ਼ਬੂ 34:10ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ