ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਸੰਜਮ
ਜੀਵਨ ਅਤੇ ਕੰਮ
ਬਾਈਬਲ ਸੰਜਮ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਕਹਾ 25:28
ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।ਗਲਾ 5:22–23
ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।2 ਤਿਮ 1:7
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।1 ਕੁਰਿੰਥੀ 10:13
ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।ਕਹਾ 16:32
ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ਜਿੱਤਣ ਵਾਲੇ ਨਾਲੋਂ ਚੰਗਾ ਹੈ।2 ਪਤ 1:5–6
ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ1 ਪਤ 4:7
ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ1 ਕੁਰਿੰਥੀ 9:27
ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।1 ਪਤ 5:8
ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂਕਹਾ 29:11
ਮੂਰਖ ਆਪਣੇ ਮਨ ਦੀ ਸਾਰੀ ਗੱਲ ਖੋਲ੍ਹ ਦਿੰਦਾ ਹੈ, ਪਰ ਬੁੱਧਵਾਨ ਆਪਣੇ ਮਨ ਨੂੰ ਰੋਕਦਾ ਅਤੇ ਸ਼ਾਂਤ ਕਰ ਦਿੰਦਾ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ