ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਆਪਣਾ ਮੁੱਲ
ਭਾਵਨਾਵਾਂ
ਬਾਈਬਲ ਆਪਣਾ ਮੁੱਲ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਜ਼ਬੂ 139:14
ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!1 ਪਤ 3:3–4
ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈਉਤ 1:27
ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।ਗਲਾ 1:10
ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।ਯਿਰ 29:11
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂਉਤ 2:7
ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।ਰੋਮ 12:3
ਮੈਂ ਤਾਂ ਉਸ ਕਿਰਪਾ ਤੋਂ ਜਿਹੜੀ ਮੈਨੂੰ ਦਾਨ ਹੋਈ ਤੁਹਾਡੇ ਵਿੱਚੋਂ ਹਰੇਕ ਨੂੰ ਕਹਿੰਦਾ ਹਾਂ, ਕਿ ਕੋਈ ਆਪਣੇ ਆਪ ਨੂੰ ਜਿੰਨਾਂ ਉਸ ਨੂੰ ਚਾਹੀਦਾ ਹੈ, ਉਸ ਨਾਲੋਂ ਵੱਧ ਨਾ ਸਮਝੇ ਪਰ ਜਿਵੇਂ ਪਰਮੇਸ਼ੁਰ ਨੇ ਮਿਣ ਕੇ ਹਰੇਕ ਨੂੰ ਵਿਸ਼ਵਾਸ ਵੰਡ ਦਿੱਤਾ ਹੈ, ਉਵੇਂ ਹੀ ਸੁਰਤ ਨਾਲ ਸਮਝੇ।ਅਫ਼ 2:10
ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ!ਗਲਾ 6:3
ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।2 ਕੁਰਿੰਥੀ 10:18
ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।ਕਹਾ 29:25
ਮਨੁੱਖ ਦਾ ਭੈਅ ਫਾਹੀ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਸੁੱਖ-ਸਾਂਦ ਨਾਲ ਰਹੇਗਾ।ਲੂਕਾ 12:6–7
ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ। ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।ਯਸਾ 64:8
ਪਰ ਹੁਣ, ਹੇ ਯਹੋਵਾਹ, ਤੂੰ ਸਾਡਾ ਪਿਤਾ ਹੈਂ, ਅਸੀਂ ਮਿੱਟੀ ਹਾਂ ਅਤੇ ਤੂੰ ਘੁਮਿਆਰ ਹੈਂ, ਅਸੀਂ ਸਾਰੇ ਤੇਰੀ ਦਸਤਕਾਰੀ ਹਾਂ।ਲੂਕਾ 14:11
ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।1 ਸਮੂ 16:7
ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ