ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਨੀਂਦ
ਜੀਵਨ ਅਤੇ ਕੰਮ
ਬਾਈਬਲ ਨੀਂਦ ਬਾਰੇ ਕੀ ਕਹਿੰਦੀ ਹੈ
ਉਹ 11 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਜ਼ਬੂ 4:8
ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।ਕਹਾ 3:24
ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।ਜ਼ਬੂ 127:2
ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।ਜ਼ਬੂ 91:5
ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,ਮੱਤੀ 11:28
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।ਕਹਾ 20:13
ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ, ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।ਜ਼ਬੂ 3:5
ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।ਮੱਤੀ 8:24
ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ।ਜ਼ਬੂ 121:3–4
ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ, ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!ਕਹਾ 19:23
ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।ਕਹਾ 6:22
ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ