Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਤਾਕਤ

ਔਖੇ ਸਮੇਂ

ਬਾਈਬਲ ਤਾਕਤ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਯਸਾ 40:31ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਫਿਲਿੱ 4:13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਜ਼ਬੂ 18:32–34ਉਹ ਪਰਮੇਸ਼ੁਰ ਜੋ ਮੇਰਾ ਲੱਕ ਬਲ ਨਾਲ ਕੱਸਦਾ ਹੈ, ਅਤੇ ਮੇਰਾ ਰਾਹ ਸੰਪੂਰਨ ਕਰਦਾ ਹੈ। ਉਹ ਮੇਰੇ ਪੈਰਾਂ ਨੂੰ ਹਰਨੀਆਂ ਦੇ ਪੈਰਾਂ ਜਿਹੇ ਬਣਾਉਂਦਾ ਹੈ, ਅਤੇ ਮੈਨੂੰ ਮੇਰੇ ਉੱਚਿਆਂ ਥਾਂਵਾਂ ਉੱਤੇ ਖੜ੍ਹਾ ਕਰਦਾ ਹੈ। ਉਹ ਮੇਰੇ ਹੱਥਾਂ ਨੂੰ ਯੁੱਧ ਕਰਨਾ ਇਸ ਤਰ੍ਹਾਂ ਸਿਖਾਉਂਦਾ ਹੈ ਕਿ ਮੇਰੀਆਂ ਬਾਹਾਂ ਪਿੱਤਲ ਦਾ ਧਣੁੱਖ ਝੁਕਾ ਦਿੰਦੀਆਂ ਹਨ।
ਹਬੱ 3:19ਪ੍ਰਭੂ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ)
ਯਸਾ 41:10ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
1 ਇਤ 22:13ਤਾਂ ਤੂੰ ਸਫ਼ਲ ਹੋਵੇਂਗਾ, ਜੇ ਤੂੰ ਉਨ੍ਹਾਂ ਬਿਧੀਆਂ ਅਤੇ ਬਿਵਸਥਾ ਦੇ ਅਨੁਸਾਰ ਚੱਲੇਂਗਾ, ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲਈ ਮੂਸਾ ਨੂੰ ਆਗਿਆ ਦਿੱਤੀਆਂ ਸਨ। ਤਕੜਾ ਹੋ ਅਤੇ ਉਤਸ਼ਾਹ ਰੱਖ, ਡਰ ਨਹੀਂ ਅਤੇ ਨਾ ਘਬਰਾ।
ਅਫ਼ 6:10ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ!
ਜ਼ਬੂ 73:26ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ, ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
1 ਇਤ 16:11ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।
ਬਿਵ 31:6ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।”

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ