ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਤਣਾਅ
ਭਾਵਨਾਵਾਂ
ਬਾਈਬਲ ਤਣਾਅ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਫਿਲਿੱ 4:6–7
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।ਯੂਹ 14:27
“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”ਮੱਤੀ 11:28–30
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ। ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।ਰੋਮ 8:31
ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।ਜ਼ਬੂ 55:22
ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।1 ਪਤ 5:7
ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈਮੱਤੀ 6:34
ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।1 ਯੂਹ 4:18
ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।ਯੂਹ 16:33
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”ਕਹਾ 12:25
ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।ਜ਼ਬੂ 118:5–6
ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ। ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?ਰੋਮ 8:28
ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।ਫਿਲਿੱ 4:13
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।ਕਹਾ 3:5–6
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ। ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।ਲੂਕਾ 6:48
ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ