Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਸਫ਼ਲਤਾ

ਜੀਵਨ ਅਤੇ ਕੰਮ

ਬਾਈਬਲ ਸਫ਼ਲਤਾ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਕਹਾ 16:3ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
ਫਿਲਿੱ 4:13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਜ਼ਬੂ 37:4ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।
ਯਿਰ 29:11ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
ਬਿਵ 8:18ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖਿਓ ਕਿਉਂ ਜੋ ਉਹ ਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ, ਜਿਸ ਦੀ ਸਹੁੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਜਿਵੇਂ ਅੱਜ ਦੇ ਦਿਨ ਹੈ।
ਯਾਕੂ 4:10ਪ੍ਰਭੂ ਦੇ ਸਾਹਮਣੇ ਨੀਵੇਂ ਬਣੋ ਤਾਂ ਉਹ ਤੁਹਾਨੂੰ ਉੱਚਾ ਕਰੇਗਾ।
ਯਹੋਸ਼ੁ 1:8ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।
ਕਹਾ 3:5ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
1 ਰਾਜਾ 2:3ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨੂੰ ਮੰਨ ਕੇ ਉਹ ਦੇ ਮਾਰਗ ਉੱਤੇ ਚੱਲ ਅਤੇ ਉਹ ਦੀਆਂ ਬਿਧੀਆਂ, ਹੁਕਮਾਂ, ਨਿਯਮਾਂ, ਅਤੇ ਸਾਖੀਆਂ ਦੀ ਪਾਲਨਾ ਕਰ ਕੇ ਰਾਖੀ ਕਰ, ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੈ। ਇਸ ਕਾਰਨ ਤੂੰ ਉਸ ਸਾਰੇ ਕੰਮ ਵਿੱਚ ਜਿਹੜਾ ਤੂੰ ਕਰੇਂ ਅਤੇ ਉਸ ਸਭ ਕਾਸੇ ਵੱਲ ਜਿੱਧਰ ਤੂੰ ਮੂੰਹ ਕਰੇਂ, ਸਫ਼ਲ ਹੋਵੇਂਗਾ।
ਮੱਤੀ 16:26ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ