ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਦੁੱਖ
ਔਖੇ ਸਮੇਂ
ਬਾਈਬਲ ਦੁੱਖ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਰੋਮ 8:18
ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।ਪਰਕਾਸ਼ 21:4
ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,ਰੋਮ 5:3–5
ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ। ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ। ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।ਯਾਕੂ 1:2–4
ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।2 ਕੁਰਿੰਥੀ 4:17
ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ।ਜ਼ਬੂ 41:3
ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।ਅੱਯੂਬ 30:17
ਰਾਤ ਮੇਰੀਆਂ ਹੱਡੀਆਂ ਨੂੰ ਮੇਰੇ ਅੰਦਰ ਚਿੱਥਦੀ ਹੈ, ਅਤੇ ਮੇਰੀ ਚੁੱਭਣ ਵਾਲੀ ਪੀੜ ਦਮ ਨਹੀਂ ਲੈਂਦੀ।1 ਪਤ 5:10
ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ1 ਪਤ 4:12–13
ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋਜ਼ਬੂ 34:19
ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ