Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਰਤਾਵਾ

ਔਖੇ ਸਮੇਂ

ਬਾਈਬਲ ਪਰਤਾਵਾ ਬਾਰੇ ਕੀ ਕਹਿੰਦੀ ਹੈ

ਉਹ 12 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

1 ਕੁਰਿੰਥੀ 10:13ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।
ਮੱਤੀ 26:41ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।
ਯਾਕੂ 4:7ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।
ਇਬਰਾ 2:18ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ।
ਮੱਤੀ 6:13ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਕੁਦਰਤ, ਜਲਾਲ ਅਤੇ ਪਾਤਸ਼ਾਹੀ ਸਦਾ ਤੁਹਾਡੇ ਹਨ। ਆਮੀਨ।
ਅਫ਼ 6:11ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ।
ਯਾਕੂ 1:12ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।
ਲੂਕਾ 22:40ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ।
1 ਤਿਮ 6:9ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।
1 ਕੁਰਿੰਥੀ 6:18ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।
ਇਬਰਾ 4:15ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।
ਮਰਕੁ 14:38ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ