Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਸਮੇਂ ਦੀ ਚੰਗੀ ਵਰਤੋਂ

ਜੀਵਨ ਅਤੇ ਕੰਮ

ਬਾਈਬਲ ਸਮੇਂ ਦੀ ਚੰਗੀ ਵਰਤੋਂ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਅਫ਼ 5:16ਸਮੇਂ ਦਾ ਸਹੀ ਉਪਯੋਗ ਕਰੋ ਕਿਉਂ ਜੋ ਦਿਨ ਬੁਰੇ ਹਨ।
ਜ਼ਬੂ 90:12ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ, ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।
ਕੁਲੁੱ 4:5ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।
ਯਾਕੂ 4:14ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ।
ਉਪ 3:1ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
ਜ਼ਬੂ 31:15ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
2 ਪਤ 3:8ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ।
ਅਫ਼ 5:15ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।
ਕਹਾ 6:6–8ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ, ਜਿਸ ਦਾ ਨਾ ਕੋਈ ਆਗੂ, ਨਾ ਪ੍ਰਧਾਨ, ਨਾ ਹਾਕਮ ਹੈ, ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
ਲੂਕਾ 14:28ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ