Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਅਜ਼ਮਾਇਸ਼ਾਂ ਅਤੇ ਔਖੇ ਸਮੇਂ

ਔਖੇ ਸਮੇਂ

ਬਾਈਬਲ ਅਜ਼ਮਾਇਸ਼ਾਂ ਅਤੇ ਔਖੇ ਸਮੇਂ ਬਾਰੇ ਕੀ ਕਹਿੰਦੀ ਹੈ

ਉਹ 12 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਯਾਕੂ 1:2–4ਹੇ ਮੇਰੇ ਭਰਾਵੋ, ਜਦੋਂ ਤੁਸੀਂ ਭਾਂਤ-ਭਾਂਤ ਦੇ ਪਰਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰੇ ਅਨੰਦ ਦੀ ਗੱਲ ਸਮਝੋ। ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਹਾਡੇ ਵਿਸ਼ਵਾਸ ਦੀ ਪ੍ਰੀਖਿਆ ਧੀਰਜ ਨੂੰ ਪੈਦਾ ਕਰਦੀ ਹੈ। ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।
ਯਸਾ 41:10ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
ਯੂਹ 16:33“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।”
ਰੋਮ 8:18ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।
ਯਾਕੂ 1:12ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।
ਰੋਮ 5:3–5ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ। ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ। ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ।
ਯਹੋਸ਼ੁ 1:9ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਰੋਮ 8:28ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
1 ਪਤ 4:12–13ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ
ਯਿਰ 29:11–13ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ ਤੁਸੀਂ ਮੈਨੂੰ ਭਾਲੋਗੇ ਅਤੇ ਲੱਭੋਗੇ, ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਮੈਨੂੰ ਭਾਲੋਗੇ
ਫਿਲਿੱ 4:13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਜ਼ਬੂ 9:9–10ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ। ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ