Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਰਮੇਸ਼ੁਰ ਉੱਤੇ ਭਰੋਸਾ

ਨਿਹਚਾ

ਬਾਈਬਲ ਪਰਮੇਸ਼ੁਰ ਉੱਤੇ ਭਰੋਸਾ ਬਾਰੇ ਕੀ ਕਹਿੰਦੀ ਹੈ

ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਕਹਾ 3:5ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
ਜ਼ਬੂ 37:5ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
ਜ਼ਬੂ 9:10ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
ਜ਼ਬੂ 56:3–4ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ। ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
ਜ਼ਬੂ 28:7ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
ਰੋਮ 15:13ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।
ਜ਼ਬੂ 46:10ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!
ਜ਼ਬੂ 112:7ਉਹ ਬੁਰੀ ਖ਼ਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ।
ਯਹੋਸ਼ੁ 1:9ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਕਹਾ 3:6ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ