ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਏਕਤਾ
ਰਿਸ਼ਤੇ
ਬਾਈਬਲ ਏਕਤਾ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
1 ਕੁਰਿੰਥੀ 1:10
ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।ਜ਼ਬੂ 133:1
ਦਾਊਦ ਦਾ ਯਾਤਰਾ ਦਾ ਗੀਤ ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!ਅਫ਼ 4:3
ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!1 ਪਤ 3:8
ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ2 ਕੁਰਿੰਥੀ 13:11
ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।ਯੂਹ 17:23
ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।1 ਕੁਰਿੰਥੀ 12:12
ਜਿਸ ਤਰ੍ਹਾਂ ਸਰੀਰ ਇੱਕ ਹੈ ਅਤੇ ਉਹ ਦੇ ਅੰਗ ਬਹੁਤੇ ਹਨ, ਅਤੇ ਸਰੀਰ ਦੇ ਸਾਰੇ ਅੰਗ ਭਾਵੇਂ ਬਹੁਤੇ ਹਨ ਪਰ ਤਾਂ ਵੀ ਮਿਲ ਕੇ ਇੱਕੋ ਸਰੀਰ ਹੋਇਆ ਸੋ ਇਸੇ ਤਰ੍ਹਾਂ ਮਸੀਹ ਵੀ ਹੈ।ਫਿਲਿੱ 2:2
ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।ਰੋਮ 12:4–5
ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ। ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।ਕੁਲੁੱ 3:14
ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ