Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਪਰਮੇਸ਼ੁਰ ਦੀ ਉਡੀਕ

ਨਿਹਚਾ

ਬਾਈਬਲ ਪਰਮੇਸ਼ੁਰ ਦੀ ਉਡੀਕ ਬਾਰੇ ਕੀ ਕਹਿੰਦੀ ਹੈ

ਉਹ 14 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਯਸਾ 40:31ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਜ਼ਬੂ 27:14ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!
ਜ਼ਬੂ 37:7ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
ਵਿਰ 3:25ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ।
ਯਸਾ 30:18ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!
ਜ਼ਬੂ 130:5ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
ਮੀਕਾ 7:7ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ।
ਯਾਕੂ 5:7–8ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ। ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ।
ਜ਼ਬੂ 33:20ਸਾਡਾ ਮਨ ਯਹੋਵਾਹ ਦੀ ਉਡੀਕ ਕਰਦਾ ਹੈ, ਉਹੋ ਸਾਡਾ ਸਹਾਇਕ ਅਤੇ ਸਾਡੀ ਢਾਲ਼ ਹੈ।
ਜ਼ਬੂ 62:5ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
ਹਬੱ 2:3ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।
ਜ਼ਬੂ 37:34ਯਹੋਵਾਹ ਨੂੰ ਉਡੀਕ ਅਤੇ ਉਹ ਦੇ ਰਾਹ ਦੀ ਪਾਲਣਾ ਕਰ, ਤਾਂ ਉਹ ਤੈਨੂੰ ਉੱਚਾ ਕਰੇਗਾ ਕਿ ਤੂੰ ਧਰਤੀ ਦਾ ਵਾਰਿਸ ਬਣੇਂ। ਤੂੰ ਦੁਸ਼ਟਾਂ ਦਾ ਛੇਕਿਆ ਜਾਣਾ ਵੇਖੇਂਗਾ।
ਯਸਾ 64:4ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ।
ਜ਼ਬੂ 38:15ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ!

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ