ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਬੁੱਧ
ਜੀਵਨ ਅਤੇ ਕੰਮ
ਬਾਈਬਲ ਬੁੱਧ ਬਾਰੇ ਕੀ ਕਹਿੰਦੀ ਹੈ
ਉਹ 10 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਯਾਕੂ 1:5
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।ਕਹਾ 1:7
ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨਯਾਕੂ 3:17
ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।ਅਫ਼ 5:15
ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ਚਾਲ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।ਕਹਾ 2:6
ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ।ਮੱਤੀ 10:16
ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।ਯਾਕੂ 3:13–14
ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ। ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।ਜ਼ਬੂ 111:10
ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।ਉਪ 7:12
ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।ਕਹਾ 19:20
ਸਲਾਹ ਨੂੰ ਸੁਣ ਅਤੇ ਸਿੱਖਿਆ ਨੂੰ ਕਬੂਲ ਕਰ, ਤਾਂ ਜੋ ਅੰਤ ਵਿੱਚ ਬੁੱਧਵਾਨ ਬਣੇਂ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ