ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਸ਼ਬਦ ਅਤੇ ਬੋਲੀ
ਰਿਸ਼ਤੇ
ਬਾਈਬਲ ਸ਼ਬਦ ਅਤੇ ਬੋਲੀ ਬਾਰੇ ਕੀ ਕਹਿੰਦੀ ਹੈ
ਉਹ 15 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।
ਅਫ਼ 4:29
ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!ਕਹਾ 18:21
ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ, ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।ਯਾਕੂ 1:26
ਜੇ ਕੋਈ ਆਪਣੇ ਆਪ ਨੂੰ ਭਗਤੀ ਕਰਨ ਵਾਲਾ ਸਮਝੇ ਅਤੇ ਆਪਣੀ ਜੀਭ ਨੂੰ ਲਗਾਮ ਨਾ ਦੇਵੇ ਸਗੋਂ ਆਪਣੇ ਹੀ ਦਿਲ ਨੂੰ ਧੋਖਾ ਦੇਵੇ ਤਾਂ ਉਸ ਮਨੁੱਖ ਦੀ ਭਗਤੀ ਵਿਅਰਥ ਹੈ।ਕਹਾ 15:1
ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।ਕਹਾ 21:23
ਜਿਹੜਾ ਆਪਣੇ ਮੂੰਹ ਅਤੇ ਆਪਣੀ ਜੀਭ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਬਿਪਤਾ ਤੋਂ ਰਾਖੀ ਕਰਦਾ ਹੈ।ਕਹਾ 12:18
ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।ਕਹਾ 15:4
ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।1 ਪਤ 3:10
ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇਜ਼ਬੂ 141:3
ਹੇ ਯਹੋਵਾਹ, ਮੇਰੇ ਮੂੰਹ ਤੇ ਪਹਿਰਾ ਬਿਠਾ, ਮੇਰੇ ਬੁੱਲ੍ਹਾਂ ਉੱਤੇ ਰਾਖ਼ਾ ਰੱਖ!ਕਹਾ 10:19
ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।ਯਾਕੂ 3:8
ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।ਜ਼ਬੂ 19:14
ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ।ਜ਼ਬੂ 34:13
ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।ਮੱਤੀ 15:11
ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।ਕਹਾ 16:24
ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ, ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।
ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ