Bible Explorer ਐਪ ਲਓ

ਮੁੱਖ ਪੰਨਾ › ਬਾਈਬਲ ਕੀ ਕਹਿੰਦੀ ਹੈ › ਕੰਮ

ਜੀਵਨ ਅਤੇ ਕੰਮ

ਬਾਈਬਲ ਕੰਮ ਬਾਰੇ ਕੀ ਕਹਿੰਦੀ ਹੈ

ਉਹ 13 ਆਇਤਾਂ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ, ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਵਿੱਚੋਂ ਪੂਰੀਆਂ।

ਕੁਲੁੱ 3:23ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।
ਕਹਾ 16:3ਆਪਣੇ ਕੰਮਾਂ ਨੂੰ ਯਹੋਵਾਹ ਉੱਤੇ ਛੱਡ ਦੇ, ਤਾਂ ਤੇਰੇ ਮਨੋਰਥ ਪੂਰੇ ਹੋਣਗੇ।
ਕਹਾ 14:23ਮਿਹਨਤ ਨਾਲ ਸਦਾ ਲਾਭ ਹੁੰਦਾ ਹੈ, ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।
ਕਹਾ 13:4ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
ਕਹਾ 12:24ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
2 ਥੱਸ 3:10–12ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।” ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ। ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ।
ਉਤ 2:15ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
ਜ਼ਬੂ 90:17ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।
ਉਪ 9:10ਜਿਹੜਾ ਕੰਮ ਤੇਰੇ ਹੱਥ ਲੱਗਦਾ ਹੈ, ਉਹੋ ਆਪਣੇ ਸਾਰੇ ਜ਼ੋਰ ਨਾਲ ਕਰ ਕਿਉਂ ਜੋ ਪਤਾਲ ਵਿੱਚ ਜਿੱਥੇ ਤੂੰ ਜਾਂਦਾ ਹੈ, ਉੱਥੇ ਨਾ ਕੋਈ ਕੰਮ, ਨਾ ਖ਼ਿਆਲ, ਨਾ ਗਿਆਨ, ਨਾ ਬੁੱਧ ਹੈ।
1 ਤਿਮ 5:8ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
2 ਤਿਮ 2:6ਕਿਸਾਨ ਜਿਹੜਾ ਮਿਹਨਤ ਕਰਦਾ ਹੈ ਪਹਿਲਾਂ ਉਸੇ ਨੂੰ ਫ਼ਸਲ ਵਿੱਚੋਂ ਹਿੱਸਾ ਮਿਲਣਾ ਚਾਹੀਦਾ ਹੈ।
ਕਹਾ 12:11ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
ਉਪ 3:12–13ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ।

ਇਹ ਉਹ ਆਇਤਾਂ ਹਨ ਜਿਨ੍ਹਾਂ ਵੱਲ ਪਾਠਕ ਇਸ ਵਿਸ਼ੇ ਲਈ ਸਭ ਤੋਂ ਵੱਧ ਮੁੜਦੇ ਹਨ — ਇਸ ਉੱਤੇ ਕੋਈ ਸਿੱਖਿਆ ਨਹੀਂ। ਹਰ ਇੱਕ ਨੂੰ ਉਸ ਦੇ ਅਧਿਆਇ ਵਿੱਚ ਪੜ੍ਹੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ